ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ ਨੇ ਟਰਾਂਸਪੋਰਟ ਮੰਤਰੀ ਨਾਲ ਕੀਤੀ ਮੁਲਾਕਾਤ
ਟਰਾਂਸਪੋਰਟਰਾਂ ਦੀਆਂ ਸਮੱਸਿਆਵਾਂ ਸਬੰਧੀ ਕੀਤੀ ਵਿਚਾਰ ਚਰਚਾ
ਡੇਰਾਬੱਸੀ, 22 ਜੁਲਾਈ ()
ਆਮ ਆਦਮੀ ਪਾਰਟੀ ਦੇ ਪੰਜਾਬ ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ ਅਤੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਅਤੇ ਟ੍ਰਾਂਸਪੋਰਟਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਜਿਲਿਆਂ ਦੇ ਟਰਾਂਸਪੋਰਟ ਵਿੰਗ ਦੇ ਮੈਂਬਰ ਅਤੇ ਅਹੁਦੇਦਾਰ ਹਾਜ਼ਰ ਸਨ। ਟਰਾਂਸਪੋਰਟ ਮੰਤਰੀ ਨੇ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਅਤੇ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਪੰਜਾਬ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟਰੱਕ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਅਤੇ ਇਸ ਕਾਰੋਬਾਰ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਸੂਬੇ ਵਿਚ ਰੁਜ਼ਗਾਰ ਦੇ ਸਾਧਨ ਪੈਦਾ ਕਰ ਰਹੀ ਹੈ। ਮੰਤਰੀ ਭੁੱਲਰ ਨੇ ਭਰੋਸਾ ਦਿਵਾਇਆ ਕਿ ਟਰੱਕ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ।
ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਵਾਅਦੇ ਟਰਾਂਸਪੋਰਟਰਾਂ ਤੇ ਟਰੱਕ ਅਪਰੇਟਰਾਂ ਨਾਲ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰਨ ਲਈ ਯਤਨ ਜਾਰੀ ਹਨ। ਉਨ੍ਹਾਂ ਆਖਿਆ ਕਿ ਘਾਟੇ ਵਿੱਚ ਜਾ ਰਹੇ ਇਸ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਟਰਾਂਸਪੋਰਟ ਮੰਤਰੀ ਨੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ ।
ਫੋਟੋ
Comments
Post a Comment