ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਘੱਗਰ ਤੇ ਬੁੱਢੇ ਨਾਲਾ ਕਮੇਟੀ ਦੀ ਮੀਟਿੰਗ ਦੌਰਾਨ ਪ੍ਰਦੂਸ਼ਣ ਦਾ ਗੰਭੀਰ ਉਭਾਰਿਆ, ਉਦਯੋਗਾਂ ਨੂੰ ਬਿਹਤਰ ਪਾਣੀ ਸੋਧ ਉਪਕਰਣ ਲਗਾਉਣ ਦੀ ਕੀਤੀ ਅਪੀਲ
ਡੇਰਾਬੱਸੀ, 26 ਜੁਲਾਈ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੀ ਘੱਗਰ ਅਤੇ ਬੁੱਢੇ ਨਾਲਾ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਏ, ਜਿੱਥੇ ਡਰੇਨੇਜ, ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਉਦਯੋਗ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਉਦਯੋਗਾਂ ਵੱਲੋਂ ਦਰਿਆਵਾਂ ਅਤੇ ਨਾਲਿਆਂ ਵਿੱਚ ਛੱਡੇ ਜਾ ਰਹੇ ਪ੍ਰਦੂਸ਼ਿਤ ਪਾਣੀ ਦੇ ਮੁੱਦੇ ’ਤੇ ਵਿਚਾਰ ਵਟਾਂਦਰਾ ਕਰਨ ਲਈ ਕੀਤੀ ਗਈ। ਮੀਟਿੰਗ ਦੌਰਾਨ ਰੰਧਾਵਾ ਨੇ ਉਦਯੋਗਿਕ ਰਹਿੰਦ-ਖੂੰਹਦ ਦੇ ਵਾਤਾਵਰਣ ਅਤੇ ਸਿਹਤ 'ਤੇ ਪੈਣ ਵਾਲੇ ਹਾਨੀਕਾਰਕ ਪ੍ਰਭਾਵਾਂ 'ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਇਸ ਮੁੱਦੇ ਦੇ ਹੱਲ ਲਈ ਤੁਰੰਤ ਕਾਰਵਾਈ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਦੂਸ਼ਿਤ ਪਾਣੀ ਦੇ ਨਿਕਾਸ ਨੂੰ ਰੋਕਣ ਲਈ ਫੈਕਟਰੀਆਂ ਵਿੱਚ ਆਧੁਨਿਕ ਵਾਟਰ ਟ੍ਰੀਟਮੈਂਟ ਯੰਤਰ ਲਗਾਉਣ ਦਾ ਪ੍ਰਸਤਾਵ ਦਿੱਤਾ। ਰੰਧਾਵਾ ਨੇ ਡੇਰਾਬੱਸੀ ਖੇਤਰ ਦੇ ਉਦਯੋਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਕੰਮਾਂ ਦੀ ਜ਼ਿੰਮੇਵਾਰੀ ਲੈਣ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਪਹਿਲ ਦੇਣ। ਉਹਨਾਂ ਉਦਯੋਗਾਂ ਨੂੰ ਆਧੁਨਿਕ ਵਾਟਰ ਟ੍ਰੀਟਮੈਂਟ ਤਕਨਾਲੋਜੀ ਵਿੱਚ ਨਿਵੇਸ਼ ਕਰਨ ਅਤੇ ਭਾਈਚਾਰੇ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਵਾਤਾਵਰਣ ਸੰਬੰਧੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਇਸ ਪ੍ਰੋਜੈਕਟ ਨੂੰ ਪੰਜਾਬ ਭਰ ਪਾਇਲਟ ਪ੍ਰੋਜੈਕਟ ਦੇ ਤੌਰ ਤੇ ਅਪਣਾਇਆ ਜ਼ਾ ਸਕੇ । ਇਸ ਦੌਰਾਨ ਰੰਧਾਵਾ ਨੇ ਕਮੇਟੀ ਅੱਗੇ ਘੱਗਰ ਦੇ ਕਿਨਾਰਿਆਂ ਨੂੰ ਮਜਬੂਤ ਕਰਨ ਦੇ ਕੰਮ ਵਿੱਚ ਵੀ ਤੇਜੀ ਲਿਆਉਣ ਦੀ ਅਪੀਲ ਕੀਤੀ। ਰੰਧਾਵਾ ਨੇ ਕਿਹਾ ਕਿ ਕਮੇਟੀ ਵੱਲੋਂ ਡੇਰਾਬੱਸੀ ਖੇਤਰ ਵਿੱਚ ਕਈ ਥਾਵਾਂ ਦੇ ਦੌਰੇ ਦੌਰਾਨ ਪਿੰਡਾਂ ਦੇ ਲੋਕਾਂ ਨੇ ਖੁੱਲ੍ਹ ਕੇ ਆਪਣੀਆਂ ਸਮੱਸਿਆਵਾਂ ਕਮੇਟੀ ਦੇ ਸਾਹਮਣੇ ਰੱਖੀਆਂ ਹਨ। ਜਿਨ੍ਹਾਂ ਨੂੰ ਧਿਆਨ ਨਾਲ ਸੁਣਿਆ ਗਿਆ ਹੈ। ਕਮੇਟੀ ਵੱਲੋਂ ਇਸ ਸਬੰਧੀ ਆਪਣੀ ਰਿਪੋਰਟ ਸਿਫਾਰਿਸ਼ ਸਮੇਤ ਮੁੱਖ ਮੰਤਰੀ ਪੰਜਾਬ ਤੇ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪੀ ਜਾਵੇਗੀ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਆਪ ਸਰਕਾਰ ਦੇ ਹੋਂਦ ਵਿੱਚ ਆਉਂਦਿਆਂ ਹੀ ਘੱਗਰ ਦਾ ਮਸਲਾ ਵਿਧਾਨ ਸਭਾ ‘ਚ ਉਠਾਇਆ ਸੀ ਅਤੇ ਪਹਿਲੀ ਵਾਰ ਹੋਇਆ ਹੈ ਕਿ ਵਿਧਾਨ ਸਭਾ ਵਿੱਚ ਕਿਸੇ ਮਸਲੇ ਦੀ ਗੰਭੀਰਤਾ ਨੂੰ ਲੈ ਕੇ ਵਿਧਾਇਕਾਂ ਦੀ ਸ਼ਮੂਲੀਅਤ ਵਾਲੀ ਕਮੇਟੀ ਦਾ ਗਠਨ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਘੱਗਰ ਕੰਢੇ ਵਸਦੇ ਲੋਕ ਲਗਾਤਾਰ ਇਸ ਦੀ ਮਾਰ ਝੱਲਣ ਨੂੰ ਮਜ਼ਬੂਰ ਹਨ ਅਤੇ ਬਰਸਾਤੀ ਸੀਜ਼ਨ ਦੌਰਾਨ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਜਾਂਦੇ ਹਨ ਅਤੇ ਕੈਮੀਕਲ ਵਾਲਾ ਪਾਣੀ ਦੂਸ਼ਿਤ ਵਾਤਾਵਰਣ ਦਾ ਕਾਰਨ ਬਣ ਕੇ ਮਨੁੱਖਾਂ ਤੇ ਪਸ਼ੂਆਂ ਲਈ ਜਾਨਲੇਵਾ ਸਾਬਤ ਹੋ ਰਿਹਾ ਹੈ।ਵਿਧਾਇਕ ਰੰਧਾਵਾ ਨੇ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਘੱਗਰ ਨੇੜੇ ਵਸਦੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਸੁਚੱਜੇ ਤੇ ਢੁੱਕਵੇਂ ਹੱਲ ਲਈ ਦ੍ਰਿੜ ਹਨ। ਉਨ੍ਹਾਂ ਦੱਸਿਆ ਕਿ ਪਿੱਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਦਾ ਖਮਿਆਜ਼ਾ ਲੋਕ ਹਾਲੇ ਤੱਕ ਭੁਗਤਦੇ ਆਏ ਹਨ, ਪਰ ਮੁੱਖਮੰਤਰੀ ਭਗਵੰਤ ਮਾਨ ਦੀ।ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਦਾ ਜੋ ਵਾਅਦਾ ਕੀਤਾ ਗਿਆ ਸੀ, ਉਸ ਨੂੰ ਪੂਰਾ ਕਰਨ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੀਟਿੰਗ ਦੀ ਸਮਾਪਤੀ ਸੁਝਾਵਾਂ ਨੂੰ ਲਾਗੂ ਕਰਨ ਲਈ ਤੁਰੰਤ ਕਾਰਵਾਈ ਕਰਨ ਅਤੇ ਉਦਯੋਗਾਂ ਨੂੰ ਉਨ੍ਹਾਂ ਦੇ ਕੰਮਾਂ ਲਈ ਜਵਾਬਦੇਹ ਬਣਾਉਣ ਦੇ ਮਤੇ ਨਾਲ ਹੋਈ।
Comments
Post a Comment