ਰੰਧਾਵਾ ਨੇ ਅਮਲਾਲਾ, ਚੰਡਿਆਲਾ ਅਤੇ ਬਰੌਲੀ ਵਿਖੇ 67 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
ਡੇਰਾਬਸੀ, 28 ਅਗਸਤ ()
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਜਗਰਾਈਂ ਦੇ ਵੱਖ ਵੱਖ ਪਿੰਡਾਂ ਵਿਚ 67 ਲੱਖ ਰੁਪਏ ਦੀ ਲਾਗਤ ਵਾਲੇ 8 ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ । ਇਸ ਮੌਕੇ ਬਲਾਕ ਪ੍ਰਧਾਨ, ਵਿੰਗ ਪ੍ਰਧਾਨਾਂ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਅੰਦਰ ਵਿਕਾਸ ਕਾਰਜਾਂ ਪ੍ਰਤੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਬਰੌਲੀ ਵਿਖੇ 4 ਲੱਖ ਰੁਪਏ ਦੀ ਲਾਗਤ ਨਾਲ ਸ਼ਮਸ਼ਾਨ ਘਾਟ ਦੀ ਚਾਰ ਦੀਵਾਰੀ, 2.50 ਲੱਖ ਨਾਲ ਕਰਿਮੇਸਨ ਸੈਂਡ ਅਤੇ 3 ਲੱਖ ਰੁਪਏ ਨਾਲ ਕਬਰਸਤਾਨ ਦੇ ਸੈਡ ਲਈ ਨੀਂਹ ਪੱਥਰ ਰੱਖਿਆ ਗਿਆ । ਅਮਲਾਲਾ ਪਿੰਡ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਸਾਂਝੀ ਸੱਥ ਦਾ ਉਦਘਾਟਨ ਕਰਨ ਉਪਰੰਤ 3 ਲੱਖ ਰੁਪਏ ਨਾਲ ਬਣਨ ਵਾਲੀ ਕਬਰਿਸਤਾਨ ਦੀ ਚਾਰ ਦੀਵਾਰੀ ਦਾ ਨੀਹ ਪੱਥਰ ਰੱਖਿਆ ਗਿਆ । ਰੰਧਾਵਾ ਨੇ ਅੱਗੇ ਦੱਸਿਆ ਕਿ ਪਿੰਡ ਚੰਡਿਆਲਾ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਗੰਦੇ ਪਾਣੀ ਲਈ ਥਾਪਰ ਮਾਡਲ (ਲਿਕੁਅਡ ਵੇਸਟ ਮੈਨੇਜਮੈਂਟ) ਬਣਾਉਣ ਲਈ, 6 ਲੱਖ ਰੁਪਏ ਵਿੱਚ ਸ਼ਮਸ਼ਾਨਘਾਟ ਬਣਾਉਣ ਲਈ ਅਤੇ 3.50 ਲੱਖ ਰੁਪਏ ਦੀ ਲਾਗਤ ਨਾਲ ਸਾਂਝੀ ਸੱਥ ਬਣਾਉਣ ਲਈ ਨੀਹ ਪੱਥਰ ਰੱਖਿਆ ਗਿਆ। ਇਸ ਮੌਕੇ ਵਿਧਾਇਕ ਨੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ ਕੰਮ ਪੂਰੀ ਪਾਰਦਰਸ਼ਤਾ ਨਾਲ ਮੁਕੰਮਲ ਕੀਤੇ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ।
Comments
Post a Comment