ਡੇਰਾਬਸੀ ‘ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ
ਨਗਰ ਕੀਰਤਨ ਵਿਚ ਨਤਮਸਤਕ ਹੋਏ ਵਿਧਾਇਕ ਰੰਧਾਵਾ
ਸਮੂਹ ਸੰਗਤਾਂ ਨੂੰ ਦਿੱਤੀਆਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਡੇਰਾਬਸੀ ਖੇਤਰ ਦੇ ਪਿੰਡ ਸੈਦਪੁਰਾ ਦੇ ਗੁਰਦੁਆਰਾ ਅਕਾਲਪੁਰੀ ਸਾਹਿਬ ਅਤੇ ਗੁਰਦੁਆਰਾ ਸਾਹਿਬ ਗੁਰੂ ਅੰਗਦ ਦੇਵ ਜੀ ਅਨਾਜ ਮੰਡੀ ਡੇਰਾਬੱਸੀ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਕੱਢਿਆ ਗਿਆ। ਜੋ ਸ਼ਹਿਰ ਦੇ ਵੱਖ ਵੱਖ ਨਗਰਾਂ ਅਤੇ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪੁੱਜਾ। ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ-ਥਾਂ ਭਰਵਾ ਸੁਆਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਨਗਰ ਕੀਰਤਨ ਵਿੱਚ ਨਤਮਸਤਕ ਹੋ ਕੇ ਸਮੂਹ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।
ਇਸ ਮੌਕੇ ਵਿਧਾਇਕ ਕੁਲਜੀਤ ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਜੀਵਨ ਜਿਊਣ ਦਾ ਮਾਰਗ ਦਿਖਾਇਆ ਹੈ। ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ 'ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ' ਦੀ ਸੱਚੀ ਵਰਤੋਂ ਹੀ ਮਨੁੱਖਤਾ ਦੀ ਸੇਵਾ ਹੈ। ਇਸ ਤੋਂ ਇਲਾਵਾ ਉਨ੍ਹਾਂ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਅਤੇ ਧਰਮ ਅਤੇ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਆ।
ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਉਨ੍ਹਾਂ ਦੇ ਪਿੱਛੇ ਉਚੇਚੇ ਤੌਰ ’ਤੇ ਗੱਡੀ ਦੀ ਬਣਾਈ ਗਈ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਜੀ ਵਿਚ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ ਸਨ। ਇਸ ਪਾਲਕੀ ਸਾਹਿਬ ਜੀ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਸੀ। ਪਾਲਕੀ ਸਾਹਿਬ ਜੀ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ। ਇਸ ਮੌਕੇ ਖੇਤਰ ਦੀਆਂ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਨੇ ਹਿੱਸਾ ਲਿਆ। ਫ਼ੌਜੀ ਬੈਂਡ, ਸਕੂਲੀ ਬੱਚਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ।
Comments
Post a Comment