ਡਾ. ਗੁਰਪ੍ਰੀਤ ਕੌਰ ਅਤੇ ਵਿਧਾਇਕ ਰੰਧਾਵਾ ਨੇ ਰਾਜੌਰੀ ਗਾਰਡਨ ਤੋਂ ਪਾਰਟੀ ਉਮੀਦਵਾਰ ਧਨਵੰਤੀ ਚੰਦੇਲਾ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ
ਦਿੱਲੀ ਵਿਧਾਨਸਭਾ ਚੋਣਾਂ ਦੋਰਾਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਆਪਣੀ ਟੀਮ ਨਾਲ ਪੰਜਾਬ ਦੇ ਮੁੱਖ ਮੰਤਰੀ ਦੀ ਧਰਮਪਤਨੀ ਗੁਰਪ੍ਰੀਤ ਕੌਰ ਸਮੇਤ ਹਲਕਾ ਰਾਜੌਰੀ ਗਾਰਡਨ ਵਿੱਖੇ ਪਾਰਟੀ ਉਮੀਦਵਾਰ ਸ਼੍ਰੀਮਤੀ ਧਨਵੰਤੀ ਚੰਦੇਲਾ ਨਾਲ ਰੋਡ ਸ਼ੋਅ ਤੋਂ ਪਹਿਲਾ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣ ਉਪਰੰਤ ਰੋਡ ਸ਼ੋਅ ਕੱਢਿਆ। ਉਹ ਕਈ ਵਿਧਾਨ ਸਭਾ ਹਲਕਿਆਂ ਵਿੱਚ ਉਮੀਦਵਾਰਾਂ ਦੇ ਹੱਕ ਵਿੱਚ ਘਰ-ਘਰ ਜਾ ਕੇ ਪ੍ਰਚਾਰ ਕਰ ਰਹੇ ਹਨ। ਉਹ ਲੋਕਾਂ ਨੂੰ ਪੰਜਾਬ ਵਿੱਚ ਸਰਕਾਰ ਵੱਲੋਂ ਕੀਤੇ ਗਏ ਚੰਗੇ ਕੰਮਾਂ ਬਾਰੇ ਦੱਸ ਕੇ ਪਾਰਟੀ ਨਾਲ ਜੋੜ ਰਹੇ ਹਨ। ਆਗੂਆਂ ਨੂੰ ਇਹ ਵੀ ਉਮੀਦ ਹੈ ਕਿ ਇਸ ਨਾਲ ਪਾਰਟੀ ਨੂੰ ਫਾਇਦਾ ਹੋਵੇਗਾ। ਰੋਡ ਸ਼ੋਅ ਤੋਂ ਪਹਿਲਾਂ, ਵਿਧਾਇਕ ਰੰਧਾਵਾ ਅਤੇ ਉਨ੍ਹਾਂ ਦੀ ਟੀਮ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਆਪਣੀ ਮੁਹਿੰਮ ਲਈ ਅਸ਼ੀਰਵਾਦ ਲਿਆ। ਇਸ ਰੋਡ ਸ਼ੋਅ ਨੇ ਵਿਧਾਨ ਸਭਾ ਦੇ ਕਈ ਇਲਾਕਿਆਂ ਨੂੰ ਕਵਰ ਕੀਤਾ, ਜਿਸਦਾ ਉਦੇਸ਼ ਵੋਟਰਾਂ ਤੱਕ ਘਰ-ਘਰ ਪਹੁੰਚ ਕਰਕੇ ਆਮ ਆਦਮੀ ਪਾਰਟੀ ਦੀ ਉਮੀਦਵਾਰਾਂ ਲਈ ਸਮਰਥਨ ਪ੍ਰਾਪਤ ਕਰਨਾ ਸੀ। ਰੋਡ ਸ਼ੋਅ ਬਾਰੇ ਬੋਲਦਿਆਂ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ, "ਅਸੀਂ ਦਿੱਲੀ ਦੇ ਰਾਜਨੀਤਿਕ ਦ੍ਰਿਸ਼ ਵਿੱਚ ਆਮ ਆਦਮੀ ਪਾਰਟੀ ਨੂੰ ਮੁੜ ਤੋਂ ਲਿਆਉਣ ਲਈ ਦ੍ਰਿੜ ਹਾਂ। ਸਾਡੀ ਟੀਮ ਇਹ ਯ
Comments
Post a Comment