ਆਪ ਦੀ ਸਰਕਾਰ ਤੋਂ ਲੋਕਾਂ ਦਾ ਹੋਇਆ ਮੋਹ ਭੰਗ- ਐਨ.ਕੇ. ਸ਼ਰਮਾ
ਮੈਂਬਰਸਿੱਪ ਸਬੰਧੀ ਹੋਈ ਅਕਾਲੀ ਦਲ ਦੀ ਮੀਟਿੰਗ
ਸ੍ਰੋਮਣੀ ਅਕਾਲੀ ਦਲ ਦੀ ਚਲ ਰਹੀ ਮੈਬਰਸਿੱਪ ਸਬੰਧੀ ਅੱਜ ਲਾਲੜੂ ਵਿਖੇ ਸਾਬਕਾ ਵਿਧਾਇਕ ਐਨ.ਕੇ. ਸਰਮਾ ਦੀ ਅਗਵਾਈ ਹੇਠ ਇੱਕ ਮੀਟਿੰਗ ਹੋਈ, ਜਿਸ ਵਿੱਚ ਇਲਾਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਸਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸ੍ਰੀ ਐਨ.ਕੇ. ਸ਼ਰਮਾ ਨੇ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਦੀ ਚਲ ਰਹ ਮੈਂਬਰਸਿੱਪ ਨੂੰ ਲੈ ਕੇ ਹਲਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਲੋਕ ਆਪ ਮੁਹਾਰੇ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਤੇ ਦੋਸ਼ ਲਾਉਂਦਿਆਂ ਕਿਹਾ ਕਿ ਲੋਕਾਂ ਨੂੰ ਸੁਪਨੇ ਵਿਖਾ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀਆਂ ਮਾੜੀਆਂ ਨੀਤੀਆਂ ਕਾਰਨ ਵਿਕਾਸ ਕਾਰਜਾਂ ਵਿੱਚ ਆਈ ਖੜੋਤ ਨੇ ਲੋਕਾਂ ਦੇ ਸੁਪਨੇ ਚੂਰ-ਚੂਰ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰਾ ਵਿੱਚ ਤਾਂ ਕੀ ਵਿਕਾਸ ਹੋਣਾ ਸੀ, ਪਿੰਡ ਪੱਧਰ ਉੱਤੇ ਵਿਕਾਸ ਕਾਰਜ ਬੰਦ ਹੀ ਪਏ ਹਨ ਅਤੇ ਹਲਕੇ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਹੁਣ ਆਮ ਆਦਮੀ ਪਾਰਟੀ ਤੋਂ ਬਿਲਕੁਲ ਮੋਹ ਭੰਗ ਹੋ ਚੁੱਕਾ ਹੈ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਦੇ ਮਹਰੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਰਵਾਏ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਦਿਖਾਈ ਦਿੰਦੇ ਹਨ। ਹਲਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਵਿਕਾਸ ਅਕਾਲੀ ਦਲ ਦੀ ਸਰਕਾਰ ਵੇਲੇ ਹੋਇਆ, ਉਨ੍ਹਾਂ ਹਾਲੇ ਤੱਕ ਨਾ ਤਾਂ ਕਾਂਗਰਸ ਕਰ ਸਕੀ ਤੇ ਨਾ ਹੀ ਆਮ ਆਦਮੀ ਪਾਰਟੀ ਕਰ ਸਕੀ। ਉਨ੍ਹਾਂ ਕਿਹਾ ਵੱਡੀ ਗਿਣਤੀ ਲੋਕ ਅਕਾਲੀ ਦਲ ਵਿੱਚ ਸਾਮਿਲ ਹੋਣ ਲਈ ਤਿਆਰ ਹਨ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦੇ ਕੇ ਹਲਕੇ ਦੇ ਲੋਕਾਂ ਨੂੰ ਅਕਾਲੀ ਦਲ ਦੀ ਮੈਂਬਰਸਿਪ ਨਾਲ ਜੋੜਨ ਤਾਂ ਜੋ ਹਲਕੇ ਵਿੱਚ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਕਲ ਪ੍ਰਧਾਨ ਸ਼ਿਵਦੇਵ, ਸੁਰਜੀਤ ਸਿੰਘ ਟਿਵਾਣਾ, ਨਗਰ ਕੌੰਸਲ ਲਾਲੜੂ ਦੇ ਸਾਬਕਾ ਪ੍ਰਧਾਨ ਬੁੱਲੂ ਰਾਣਾ, ਬਹਾਦਰ ਸਿੰਘ ਝਾਰਮੜੀ, ਬਿਕਰਮ ਸਰਸੀਣੀ, ਰੂਪ ਸਿੰਘ ਰਾਣਾ, ਗੁਰਬਿੰਦਰ ਹਸਨਪਰੁ, ਰਘੁਵੀਰ ਜੁਨੇਜਾ, ਘਣੀਸ਼ਾਮ ਦਾਸ ਗੁੱਲਾ, ਜਗਜੀਤ ਚਾਂਦਹੇੜੀ ਆਦਿ ਵੀ ਹਾਜ਼ਰ ਸਨ।
Comments
Post a Comment