Skip to main content

DlightNews

ਅਲਕਾ ਲਾਂਬਾ ਦੀ ਅਗਵਾਈ ਹੇਠ 29 ਜੁਲਾਈ ਨੂੰ ਸੰਸਦ ਦਾ ਘਿਰਾਓ ਕਰੇਗੀ ਮਹਿਲਾ ਕਾਂਗਰਸ: ਰੰਧਾਵਾ
ਮਹਿਲਾ ਰਿਜਰਵੇਸ਼ਨ ਸਮੇਤ ਕਈ ਵਾਅਦਿਆਂ ਤੋਂ ਭੱਜ ਰਹੀ ਹੈ ਮੋਦੀ ਸਰਕਾਰ।
ਪਟਿਆਲਾ ਜੁਲਾਈ ( ) ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਪਟਿਆਲਾ ਦੇ ਰੋਇਲ ਕਿਚਨ ਹੋਟਲ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਲ ਇੰਡੀਆ ਮਹਿਲਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਲਕਾ ਲਾਂਬਾ ਦੀ ਅਗਵਾਈ ਹੇਠ 29 ਜੁਲਾਈ ਸਮੁੱਚੀ ਮਹਿਲਾ ਕਾਂਗਰਸ ਜੰਤਰ ਮੰਤਰ ਵਿਖੇ ਮਹਿਲਾਵਾਂ ਦੀਆਂ ਮੰਗਾਂ ਨੂੰ ਲੈ ਕੇ ਇਕ ਵੱਡਾ ਰੋਸ ਪ੍ਰਦਰਸ਼ਨ ਕਰੇਗੀ ਜਿਸ ਉਪਰੰਤ ਉਹ ਸੰਸਦ ਦਾ ਘਿਰਾਓ ਕਰਨ ਲਈ ਅੱਗੇ ਵਧਣਗੇ। 
ਬੀਬੀ ਰੰਧਾਵਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਮਹਿਲਾ ਰਿਜ਼ਰਵੇਸ਼ਨ ਬਿਲ ਨੂੰ ਸੰਸਦ ਵਿੱਚ ਪਾਸ ਤਾਂ ਕਰ ਦਿੱਤਾ ਪਰ ਜਨਗਨਨਾ ਤੋਂ ਬਾਅਦ ਲਾਗੂ ਕਰਨ ਦਾ ਝੂਠਾ ਵਾਅਦਾ ਕਰਕੇ ਠੰਡੇ ਬਸਤੇ ਵਿੱਚ ਪਾ ਦਿੱਤਾ ਹੈ। ਉਹਨਾਂ ਕਿਹਾ ਕਿ ਅੱਜ ਦੇਸ਼ ਦੀ ਮਹਿਲਾ ਆਪਣਾ ਘਰ ਚਲਾਉਣ ਲਈ ਮਹਿੰਗਾਈ ਨਾਲ ਜੂਝ ਰਹੀ ਹੈ ਜਿਸਦੇ ਲਈ ਮਹਿੰਗਾਈ ਨੂੰ ਕਾਬੂ ਵਿੱਚ ਰੱਖਣ ਦੀ ਜਰੂਰਤ ਹੈ ਪਰ ਮੋਦੀ ਸਰਕਾਰ ਨੂੰ ਇਸਦੀ ਕੋਈ ਪਰਵਾਹ ਨਹੀਂ ਹੈ। 
ਬੀਬੀ ਰੰਧਾਵਾ ਨੇ ਕਿਹਾ ਕਿ ਅੱਜ ਦੇਸ਼ ਦੀ ਮਹਿਲਾ ਆਪਣੇ ਆਪ ਨੂੰ ਅਸੁਰੱਖਿਤ ਮਹਿਸੂਸ ਕਰ ਰਹੀ ਹੈ ਕਿਉਂਕਿ ਨਿਤ ਦਿਨ ਦੇਸ਼ ਭਰ ਤੋਂ ਔਰਤਾਂ ਨਾਲ ਯੋਨ ਸ਼ੋਸ਼ਣ, ਉਤਪੀੜਨ ਵਰਗੀਆਂ ਦਿਲ ਕੰਬਾਊ ਘਟਨਾਵਾਂ ਵਾਪਰ ਰਹੀਆਂ ਹਨ । ਉਹਨਾਂ ਕਿਹਾ ਕਿ ਬੀਤੇ ਦਿਨੀਂ ਭਾਜਪਾ ਸ਼ਾਸਿਤ ਰਾਜ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਦੋ ਭੈਣਾਂ ਅਪਣਾ ਜ਼ਮੀਨੀ ਹੱਕ ਮੰਗ ਰਹੀਆਂ ਸਨ ਤਾਂ ਉਹਨਾਂ ਨੂੰ ਜਮੀਨ ਵਿੱਚ ਹੀ ਗੱਡ ਦਿੱਤਾ ਗਿਆ ਜਿਸਦੇ ਬਾਰੇ ਸੁਣ ਕੇ ਸਾਡੇ ਦੇਸ਼ ਦਾ ਸਿਰ ਦੁਨੀਆਂ ਭਰ ਵਿੱਚ ਸ਼ਰਮ ਨਾਲ ਝੁੱਕ ਗਿਆ ਹੈ। ਓਨ੍ਹਾਂ ਕਿਹਾ ਕਿ ਪ੍ਰਬਲ ਰਵੰਨਾ ਵਰਗੇ ਦੋਸ਼ੀ ਜਿਨਾਂ ਨੂੰ ਫਾਂਸੀ ਦੀ ਸਜ਼ਾ ਦੇਣੀ ਚਾਹੀਦੀ ਹੈ ਓਨ੍ਹਾਂ ਦੇ ਹੱਕ ਵਿੱਚ ਮੋਦੀ ਜੀ ਚੋਣ ਜਲਸੇ ਸੰਬੋਧਨ ਕਰਦੇ ਨਜ਼ਰ ਆਏ। ਇਸ ਤੋਂ ਪਹਿਲਾਂ ਦੇਸ਼ ਦੀਆਂ ਪਹਿਲਵਾਨ ਬੇਟੀਆਂ ਨਾਲ ਵੱਡਾ ਵਿਤਕਰਾ ਕੀਤਾ ਗਿਆ। ਓਨ੍ਹਾਂ ਦੇ ਦੋਸ਼ੀ ਬ੍ਰਿਸ਼ਭੂਸ਼ਣ ਨੂੰ ਸਜ਼ਾ ਦੇਣ ਦੀ ਜਗ੍ਹਾ ਬ੍ਰਿਸ਼ਭੂਸ਼ਣ ਦੇ ਪੁੱਤਰ ਨੂੰ ਲੋਕ ਸਭਾ ਦੀ ਟਿਕਟ ਦਿੱਤੀ ਗਈ। ਮਨੀਪੁਰ ਦੀਆਂ ਬੇਟੀਆਂ ਨੂੰ ਨੰਗਾ ਕਰਕੇ ਸੜਕਾਂ ਤੇ ਘੁਮਾਇਆ ਗਿਆ ਪਰ ਦੋਸ਼ੀ ਅੱਜ ਭਾਜਪਾ ਦੀ ਸਰਕਾਰ ਦਾ ਆਨੰਦ ਮਾਨ ਰਹੇ ਹਨ। ਇਹਨਾਂ ਗੱਲਾਂ ਤੋਂ ਸਿੱਧ ਹੁੰਦਾ ਹੈ ਕਿ ਮੋਦੀ ਸਰਕਾਰ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਬਿਲਕੁਲ ਵੀ ਚਿੰਤਿਤ ਨਹੀਂ ਹੈ ਉਲਟਾ ਦੋਸ਼ੀਆਂ ਨੂੰ ਸ਼ਹਿ ਦੇ ਰਹੀ ਹੈ ।
ਬੀਬੀ ਰੰਧਾਵਾ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਤੁਰੰਤ ਮਹਿਲਾ ਰਿਜ਼ਰਵੇਸ਼ਨ ਬਿੱਲ ਲਾਗੂ ਕਰਕੇ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਔਰਤਾਂ ਲਈ 33% ਕੋਟਾ ਯਕੀਨੀ ਬਣਾਉਣਾ ਚਾਹੀਦਾ ਹੈ ਜਿਸਨਾਲ ਮਹਿਲਾਵਾਂ ਨੂੰ ਵੱਡੀ ਰਾਹਤ ਮਿਲੇਗੀ। ਓਨ੍ਹਾਂ ਕਿਹਾ
ਦੇਸ਼ ਦੀ ਹਰ ਔਰਤ ਨੂੰ ਸੁਰੱਖਿਆ ਦੀ ਗਰੰਟੀ ਦੇਣੀ ਚਾਹੀਦੀ ਹੈ ਅਤੇ ਲੱਕ ਤੋੜ ਮਹਿੰਗਾਈ ਉੱਤੇ ਕਾਬੂ ਪਾਉਣਾ ਚਾਹੀਦਾ ਹੈ। 
ਇਨ੍ਹਾਂ ਮੁੱਦਿਆਂ ਨੂੰ ਲੈਕੇ ਆਲ ਇੰਡੀਆ ਮਹਿਲਾ ਕਾਂਗਰਸ 29 ਜੁਲਾਈ ਨੂੰ ਜੰਤਰ ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰ ਰਹੀ ਹੈ ਜਿਸ ਵਿੱਚ ਪੰਜਾਬ ਤੋਂ ਸੈਂਕੜੇ ਮਹਿਲਾਵਾਂ ਸ਼ਾਮਿਲ ਹੋਣਗੀਆਂ। 
ਓਨ੍ਹਾਂ ਪੰਜਾਬ ਮਹਿਲਾ ਕਾਂਗਰਸ ਦੀ ਸਮੁੱਚੀ ਟੀਮ ਨੂੰ ਦਿੱਲੀ ਪਹੁੰਚਣ ਦੀ ਅਪੀਲ ਕੀਤੀ। 
ਇਸ ਮੌਕੇ ਉਹਨਾਂ ਦੇ ਨਾਲ ਜ਼ਿਲਾ ਮਹਿਲਾ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਅਮਰਜੀਤ ਕੌਰ ਭੱਠਲ, ਸ਼ਹਿਰੀ ਪ੍ਰਧਾਨ ਰੇਖਾ ਅਗਰਵਾਲ, ਭੁਪਿੰਦਰ ਕੌਰ ਕੌਰਜੀਵਾਲਾ, ਮਨਦੀਪ ਚੌਹਾਨ, ਯਾਮਿਨੀ ਵਰਮਾ, ਪੁਸ਼ਪਿੰਦਰ ਕੌਰ ਡੋਲੀ ਗਿੱਲ, ਲਤਾ ਵਰਮਾ, ਗੁਰਪ੍ਰੀਤ ਬੈਦਵਾਣ, ਜਸਵਿੰਦਰ ਰੰਧਾਵਾ ਸਮੇਤ ਕਈ ਕਾਂਗਰਸੀ ਆਗੂ ਹਾਜ਼ਰ ਸਨ।

Comments

Popular posts from this blog

अलीराजपुर यूनिकेयर हॉस्पिटल यहां पर सभी प्रकार

अलीराजपुर यूनिकेयर हॉस्पिटल यहां  पर सभी प्रकार के चर्म रोग स्त्री रोग इलाज किया जाता है सभी को फायदा पहुंचता है दांत खाद खुजली मासा सभी प्रकार का इलाज किया जाता है आबिद हुसैन कुरेशी

DlightNews

बामनपुरी रामलीला में धनुष यज्ञ लीला का हुआ मनमोहक मंचन , बरेली से जिला , संवाददाता अभिनय रस्तोगी की रिपोर्ट बरेली। बमनपुरी में चल रही 166 वीं श्री रामलीला के पाचवें दिन कलाकारों ने सीता स्वयंवर व धनुष यज्ञ की लीला का शानदार मंचन किया। सीता स्वयंवर में भगवान श्री राम ने शिव धनुष को उठाया तो पूरा पंडाल जय श्रीराम के जयकारे से गूंज उठा। रामलीला की शुरूआत में दिखाया गया कि जनकपुर में जनक जी अपनी पुत्री सीता के स्वयंवर के लिए देश देशांतर के राजाओं को बुलवाते हैं और शिव धनुष को उठाने व प्रत्यंचा चढ़ाने की शर्त रखते हैं, कोई भी राजा धनुष को हिला नहीं पाता है। राजा जनक के अभिनय ने दर्शकों को भावविभोर कर दिया। इस दौरान रावण -बाणासुर के ओजस्वी संवादों को सुनकर श्रद्धालु रोमांचित हो उठे। अंततः रावण स्वयंवर सभा छोड़कर लंका वापस लौट जाता है उधर जब सारे राजा धनुष पर प्रत्यंचा चढ़ाना तो दूर, उसे तिल भर हिला तक नहीं पाते हैं तो यह देखकर राजा जनक अधीर हो उठते हैं और करुण विलाप करते हैं वो इस आशंका से भयभीत हो जाते हैं कि उनके इस कठिन प्रण के चलते सीता जी जीवन भर कुंवारी ना रह जाएं, वह हताशा...

DlightNews

शाह समाज महासम्मेलन के पदाधिकारीयों आज राजधानी लखनऊ में बैठक अल्पसंख्यक कल्याण राज्य मंत्री से करेंगे मुलाकात संक्षेप: Lucknow News - लखनऊ में उत्तर प्रदेश शाह अल्वी समाज की आगामी महासम्मेलन की तैयारी में पदाधिकारियों ने उत्तर प्रदेश सरकार में अल्पसंख्यक कल्याण राज्य मंत्री से मुलाकात करने का निर्णय लिया और प्रशासन से सहयोग की मांग की। बैठक विक्रमादित्य मार्ग स्थित लखनऊ मंत्री दानिश आजाद जी के आवास पर हुई। इस दौरान पदाधिकारियों ने उत्तर प्रदेश भाषा विभाग के पूर्व अध्यक्ष श्री तुरज जैदी से भी औपचारिक मुलाकात की इस संबंध में शाह समाज के पदाधिकारियों ने मंत्री दानिश आजाद अंसारी जी से मुलाकात करने की बात कही। राष्ट्रीय सह संयोजक जियारत अली शाह मलंग ने कहा कि हमारा मकसद है कि बड़ी संख्या में उत्तर प्रदेश के लोंगो को एक मंच पर लाया जाए बैठक में प्रदेश अध्यक्ष शोहरत अली शाह मलंग,राष्ट्रीय सह संयोजक जियारत अली शाह मलंग राष्ट्रीय संयोजक ताहिर शाह, मारूफ,दानिश आदि रहे।