Skip to main content

DlightNews क्राइम रिपोर्टर राजेश कुमार पंजाब

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ- ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਲੋਕਾਂ ਦੇ ਬਹੁਤ ਸਾਰੇ ਕੰਮ ਹੋ ਰਹੇ ਨੇ ਪਿੰਡਾਂ ਦੀਆਂ ਸੱਥਾਂ/ਸਾਂਝੀਆਂ ਥਾਵਾਂ ਵਿੱਚ ਲੱਗ ਰਹੇ ਕੈਂਪਾਂ ਚ

ਵੱਖ- ਵੱਖ ਵਿਭਾਗ ਇੱਕ ਥਾਂ ਬੈਠ ਕੇ ਲੋਕਾਂ ਨੂੰ ਦਿੰਦੇ ਹਨ ਵੱਖ-ਵੱਖ ਸੇਵਾਵਾਂ

ਐਮ ਐਲ ਏ ਰੰਧਾਵਾ ਨੇ ਡੇਰਾਬੱਸੀ ਬਲਾਕ ਦੇ ਪਿੰਡ ਜੰਡਲੀ ’ਚ ਲਾਏ ਕੈਂਪ ’ਚ ਸ਼ਾਮਿਲ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਡੇਰਾਬੱਸੀ/ਐੱਸ ਏ ਐੱਸ ਨਗਰ, 27 ਜੁਲਾਈ, 2024:
ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਤ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਜੰਡਲੀ ਵਿਖੇ ਅੱਜ ਐਸ.ਡੀ.ਐਮ ਡੇਰਾਬੱਸੀ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ 50ਵਾਂ ਸੁਵਿਧਾ ਕੈਂਪ ਲਾਇਆ ਗਿਆ। ਊਨ੍ਹਾਂ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਨੂੰ ਦੱਸਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਸੁਪਨਾ ਲਿਆ ਸੀ, ਉਹ ਪੂਰਾ ਹੋਣ ਜਾ ਰਿਹਾ ਹੈ। ਜਿਵੇਂ ਕਿ ਮੁੱਖ ਮੰਤਰੀ ਵੱਲੋਂ ਕਿਹਾ ਗਿਆ ਸੀ ਕਿ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਤੋਂ ਚੱਲੇਗੀ, ਸੱਚ ਸਾਬਤ ਹੋ ਰਿਹਾ ਹੈ। ਇਨ੍ਹਾਂ ਕੈਪਾਂ ਨੂੰ ਇਕੱਲੇ-ਇਕੱਲੇ ਪਿੰਡਾਂ, ਸ਼ਹਿਰ ਅਤੇ ਵਾਰਡ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਹੇ ਹਨ। 
 ਵਧੇਰੇ ਜਾਣਕਾਰੀ ਦਿੰਦੇ ਹੋਏ ਐਮ ਐਲ ਏ ਰੰਧਾਵਾ ਨੇ ਦੱਸਿਆਂ ਕਿ ਪੁਲਿਸ ਵਿਭਾਗ ਵੱਲੋਂ ਅਤੇ ਹੋਰ ਵੱਖ-ਵੱਖ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਹਾਜ਼ਰ ਹੋ ਕੇ ਹਲਕੇ ਦੇ ਲੋਕਾਂ ਦੇ ਰੁਕੇ ਹੋਏ ਕੰਮ ਜਿਵੇਂ ਕਿ ਪੀਣ ਵਾਲੇ ਪਾਣੀ ਦੀ ਸਮੱਸਿਆਂ, ਅਧਾਰ ਕਾਰਡ, ਵੋਟਰ ਕਾਰਡ, ਸੜਕਾਂ ਦੀ ਸਮੱਸਿਆਂ, ਸੀਵਰੇਜ ਅਤੇ ਬਿਜਲੀ ਵਿਭਾਗ ਨਾਲ ਸਬੰਧਤ ਕੰਮ, ਕਿਸਾਨੀ ਨਾਲ ਜੁੜੇ ਮੁੱਦੇ ਆਦਿ ਲੋਕਾਂ ਦੇ ਪਿੰਡਾਂ/ਘਰਾਂ ਵਿੱਚ ਬੈਠ ਕੇ ਮੌਕੇ ‘ਤੇ ਹੱਲ ਕੀਤੇ ਗਏ ਹਨ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਜੋ ਬਜ਼ੁਰਗ ਡੇਰਾਬੱਸੀ ਹੈਡਕੁਆਰਟਰ ‘ਤੇ ਜਾ ਕੇ ਆਪਣੇ ਕੰਮ ਨਹੀਂ ਕਰਵਾ ਸਕਦੇ ਸਨ, ਕੈਂਪ ਦੌਰਾਨ ਉਨ੍ਹਾਂ ਦੇ ਪਿੰਡਾਂ/ਘਰਾਂ ਵਿੱਚ ਬੈਠੇ ਹੀ ਬਹੁਤ ਸਾਰੇ ਕੰਮਾਂ ਦਾ ਮੌਕੇ ‘ਤੇ ਹੱਲ ਕੀਤਾ ਗਿਆ।
 ਹਲਕਾ ਵਿਧਾਇਕ, ਕੁਲਜੀਤ ਸਿੰਘ ਰੰਧਾਵਾ ਦੇ ਨਾਲ ਇਸ ਮੌਕੇ ਕੈਂਪ ’ਚ ਡੇਰਾਬੱਸੀ ਸਬ ਡਵੀਜ਼ਨ ਦੇ ਆਹਲਾ ਅਧਿਕਾਰੀਆਂ ’ਚ ਐਸ.ਡੀ. ਐਮ ਹਿਮਾਂਸ਼ੂ ਗੁਪਤਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇੱਕ ਥਾਂ ‘ਤੇ ਹੀ ਲਗਪਗ ਸਾਰੇ ਵਿਭਾਗਾਂ ਦੀ ਮੌਜੂਦਗੀ ਆਮ ਲੋਕਾਂ ਲਈ ਲਾਹੇਵੰਦ ਹੈ।
 ਜ਼ਿਕਰਯੋਗ ਹੈ ਕਿ ਇਨ੍ਹਾਂ ਕੈਂਪਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ 43 ਸੇਵਾਵਾਂ ਹੈਲਪ ਲਾਈਨ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।
ਫੋਟੋ ਕੈਪਸ਼ਨ:
ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਡੇਰਾਬੱਸੀ ਦੇ ਪਿੰਡ ਜੰਡਲੀ ਵਿਖੇ ਲਾਏ ਗਏ ‘ਸਰਕਾਰ ਤੁਹਾਡੇ ਦੁਆਰ’ ਕੈਂਪ ਦਾ ਜਾਇਜ਼ਾ ਲੈਂਦੇ ਹੋਏ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ।

Comments

Popular posts from this blog

अलीराजपुर यूनिकेयर हॉस्पिटल यहां पर सभी प्रकार

अलीराजपुर यूनिकेयर हॉस्पिटल यहां  पर सभी प्रकार के चर्म रोग स्त्री रोग इलाज किया जाता है सभी को फायदा पहुंचता है दांत खाद खुजली मासा सभी प्रकार का इलाज किया जाता है आबिद हुसैन कुरेशी

DlightNews

बामनपुरी रामलीला में धनुष यज्ञ लीला का हुआ मनमोहक मंचन , बरेली से जिला , संवाददाता अभिनय रस्तोगी की रिपोर्ट बरेली। बमनपुरी में चल रही 166 वीं श्री रामलीला के पाचवें दिन कलाकारों ने सीता स्वयंवर व धनुष यज्ञ की लीला का शानदार मंचन किया। सीता स्वयंवर में भगवान श्री राम ने शिव धनुष को उठाया तो पूरा पंडाल जय श्रीराम के जयकारे से गूंज उठा। रामलीला की शुरूआत में दिखाया गया कि जनकपुर में जनक जी अपनी पुत्री सीता के स्वयंवर के लिए देश देशांतर के राजाओं को बुलवाते हैं और शिव धनुष को उठाने व प्रत्यंचा चढ़ाने की शर्त रखते हैं, कोई भी राजा धनुष को हिला नहीं पाता है। राजा जनक के अभिनय ने दर्शकों को भावविभोर कर दिया। इस दौरान रावण -बाणासुर के ओजस्वी संवादों को सुनकर श्रद्धालु रोमांचित हो उठे। अंततः रावण स्वयंवर सभा छोड़कर लंका वापस लौट जाता है उधर जब सारे राजा धनुष पर प्रत्यंचा चढ़ाना तो दूर, उसे तिल भर हिला तक नहीं पाते हैं तो यह देखकर राजा जनक अधीर हो उठते हैं और करुण विलाप करते हैं वो इस आशंका से भयभीत हो जाते हैं कि उनके इस कठिन प्रण के चलते सीता जी जीवन भर कुंवारी ना रह जाएं, वह हताशा...

DlightNews

शाह समाज महासम्मेलन के पदाधिकारीयों आज राजधानी लखनऊ में बैठक अल्पसंख्यक कल्याण राज्य मंत्री से करेंगे मुलाकात संक्षेप: Lucknow News - लखनऊ में उत्तर प्रदेश शाह अल्वी समाज की आगामी महासम्मेलन की तैयारी में पदाधिकारियों ने उत्तर प्रदेश सरकार में अल्पसंख्यक कल्याण राज्य मंत्री से मुलाकात करने का निर्णय लिया और प्रशासन से सहयोग की मांग की। बैठक विक्रमादित्य मार्ग स्थित लखनऊ मंत्री दानिश आजाद जी के आवास पर हुई। इस दौरान पदाधिकारियों ने उत्तर प्रदेश भाषा विभाग के पूर्व अध्यक्ष श्री तुरज जैदी से भी औपचारिक मुलाकात की इस संबंध में शाह समाज के पदाधिकारियों ने मंत्री दानिश आजाद अंसारी जी से मुलाकात करने की बात कही। राष्ट्रीय सह संयोजक जियारत अली शाह मलंग ने कहा कि हमारा मकसद है कि बड़ी संख्या में उत्तर प्रदेश के लोंगो को एक मंच पर लाया जाए बैठक में प्रदेश अध्यक्ष शोहरत अली शाह मलंग,राष्ट्रीय सह संयोजक जियारत अली शाह मलंग राष्ट्रीय संयोजक ताहिर शाह, मारूफ,दानिश आदि रहे।