Skip to main content

DlightNews

ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਲਈ ਵੱਡੀ ਪੱਧਰ ’ਤੇ ਰਚੀਆਂ ਜਾ ਰਹੀਆਂ ਹਨ ਸਾਜ਼ਿਸ਼ਾਂ: ਬਲਵਿੰਦਰ ਸਿੰਘ ਭੂੰਦੜ
ਕਿਹਾ ਪਿਛਲੇ ਸਮੇਂ ’ਚ ਹੋਈਆਂ ਬੇਅਦਬੀਆਂ ’ਤੇ ਅਖੌਤੀ ਪੰਥਕ ਆਗੂ ਚੁੱਪ
ਪਾਰਟੀ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ 100ਵਾਂ ਜਨਮ ਦਿਹਾੜਾ ਵਿਸ਼ਾਲ ਪੱਧਰ ’ਤੇ ਮਨਾਏਗੀ
ਵੱਡੀ ਗਿਣਤੀ ’ਚ ਅਕਾਲੀ ਵਰਕਰ ਪ੍ਰੋਗਰਾਮ ’ਚ ਕਰਨਗੇ ਸ਼ਮੂਲੀਅਤ: ਐਨ ਕੇ ਸ਼ਰਮਾ
ਪਟਿਆਲਾ ’ਚ ਅਕਾਲੀ ਦਲ ਦੀ ਵਿਸ਼ਾਲ ਮੀਟਿੰਗ
ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਐਨ ਕੇ ਸ਼ਰਮਾ, ਹਰਪ੍ਰੀਤ ਕੌਰ ਮੁਖਮੇਲਪੁਰ, ਰਾਜੂ ਖੰਨਾ, ਸੁਰਜੀਤ ਗੜ੍ਹੀ, ਕਬੀਰ ਦਾਸ, ਮੱਖਣ ਲਾਲਕਾ, ਅਮਿਤ ਰਾਠੀ, ਗੁਰਚਰਨ ਗਰੇਵਾਲ ਸਮੇਤ ਅਨੇਕਾਂ ਆਗੂ ਪਹੁੰਚੇ
ਪਟਿਆਲਾ, 15 ਸਤੰਬਰ: ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਵਾਸਤੇ ਵੱਡੀ ਪੱਧਰ ’ਤੇ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਪਰ ਇਹ ਸਾਰੀਆਂ ਸਾਜ਼ਿਸ਼ਾਂ ਮੂਧੇ ਮੂੰਹ ਡਿੱਗਣਗੀਆਂ। ਇਹ ਪ੍ਰਗਟਾਵਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕੀਤਾ ਹੈ।
ਅੱਜ ਇਥੇ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਪੰਥ ਰਤਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ 100ਵਾਂ ਜਨਮ ਦਿਹਾੜਾ ਵੱਡੀ ਪੱਧਰ ’ਤੇ ਮਨਾਉਣ ਲਈ ਕੀਤੀ ਤਿਆਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਦਾਰ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਬੇਅਦਬੀਆਂ ਹੋਣਾ ਬਿਨਾਂ ਸ਼ੱਕ ਬਹੁਤ ਮੰਦਭਾਗੀਆਂ ਘਟਨਾਵਾਂ ਹਨ ਪਰ ਵਿਰੋਧੀਆਂ ਨੇ ਇਹਨਾਂ ਦਾ ਸਿਆਸੀਕਰਨ ਕਰ ਕੇ ਸਾਜ਼ਿਸ਼ ਤਹਿਤ ਅਕਾਲੀ ਦਲ ਦੀ ਬਦਨਾਮੀ ਕੀਤੀ।
ਅਖੌਤੀ ਪੰਥਕ ਆਗੂਆਂ ’ਤੇ ਵਰ੍ਹਦਿਆਂ ਸਰਦਾਰ ਭੂੰਦੜ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ’ਤੇ ਇਕ ਵਿਅਕਤੀ ਬੇਅਦਬੀ ਕਰਨ ਵਾਸਤੇ ਦਾਖਲ ਹੋ ਗਿਆ ਜਿਸਨੂੰ ਸਮੇਂ ਸਿਰ ਫੜ ਕੇ ਬਾਹਰ ਕੱਢਿਆ ਗਿਆ। ਇਸੇ ਤਰੀਕੇ ਗੁਰਦੁਆਰਾ ਸੁਲਤਾਨਪੁਰ ਲੋਧੀ ਵਿਚ ਬੂਟ ਤੇ ਵਰਦੀ ਪਾ ਕੇ ਹਥਿਆਰਧਾਰੀ ਪੁਲਿਸ ਵੜੀ ਜਿਸਨੇ ਗੋਲੀਬਾਰੀ ਕੀਤੀ ਅਤੇ ਇਸ ਤੋਂ ਇਲਾਵਾ ਅਨੇਕਾਂ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਪਰ ਇਹਨਾਂ ਅਖੌਤੀ ਪੰਥਕ ਆਗੂਆਂ ਨੇ ਕਦੇ ਵੀ ਆਪਣਾ ਮੂੰਹ ਨਹੀਂ ਖੋਲ੍ਹਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਹੁਣ ਸੁਧਾਰ ਲਹਿਰ ਦੇ ਅਖੌਤੀ ਆਗੂ ਅਕਾਲੀ ਦਲ ਦੀ ਬਦਨਾਮੀ ਕਰਨ ’ਤੇ ਲੱਗੇ ਹਨ। 
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਤੇ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਜਥੇਦਾਰ ਟੌਹੜਾ ਦਾ 100ਵਾਂ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮਨਾਇਆ ਜਾਵੇਗਾ ਜਿਸ ਲਈ 22 ਸਤੰਬਰ ਨੂੰ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਹਨਾਂ ਦੇ ਭੋਗ 24 ਸਤੰਬਰ ਨੂੰ ਸਵੇਰੇ ਪੈਣਗੇ ਤੇ ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ ਤੇ ਪੰਥਕ ਵਿਚਾਰਾਂ ਹੋਣਗੀਆਂ। ਉਹਨਾਂ ਦੱਸਿਆ ਕਿ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਸ਼ਮੂਲੀਅਤ ਕਰਨਗੇ ਅਤੇ ਇਸ ਪ੍ਰੋਗਰਾਮ ਦਾ ਮਕਸਦ ਆਪਣੇ ਅਮੀਰ ਇਤਿਹਾਸਕ ਵਿਰਸੇ ਤੇ ਪੰਥਕ ਸ਼ਖਸੀਅਤਾਂ ਵੱਲੋਂ ਪੰਥ ਲਈ ਪਾਏ ਯੋਗਦਾਨ ਤੋਂ ਨਵੀਂ ਪੀੜੀ ਨੂੰ ਜਾਣੂ ਕਰਵਾਉਣਾ ਹੈ। 
ਮੀਟਿੰਗ ਵਿਚ ਮੰਚ ਸੰਚਾਲਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕੀਤਾ।  
ਮੀਟਿੰਗ ਨੂੰ  ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਹੋਰ ਸ਼ਖਸੀਅਤਾਂ ਨੇ ਸੰਬੋਧਨ ਕੀਤਾ।
ਇਸ ਮੌਕੇ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ, ਦਰਬਾਰਾ ਸਿੰਘ ਗੁਰੂ, ਕਬੀਰ ਦਾਸ ਸ਼ੁਤਰਾਣਾ, ਮੱਖਣ ਸਿੰਘ ਲਾਲਕਾ ਨਾਭਾ, ਅਮਰਿੰਦਰ ਸਿੰਘ ਬਜਾਜ ਪਟਿਆਲਾ ਸ਼ਹਿਰੀ, ਅਮਿਤ ਰਾਠੀ ਸ਼ਹਿਰੀ ਪ੍ਰਧਾਨ, ਜਥੇਦਾਰ ਗੁਰਚਰਨ ਸਿੰਘ ਗਰੇਵਾਲ, ਜਥੇਦਾਰ ਸੁਰਜੀਤ ਸਿੰਘ ਗੜ੍ਹੀ ਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਤਿੰਨੋਂ ਸ਼੍ਰੋਮਣੀ ਕਮੇਟੀ ਮੈਂਬਰ,ਵਿੰਨਰਜੀਤ ਸਿੰਘ ਗੋਲਡੀ, ਸਾਬਕਾ ਚੇਅਰਮੈਨ ਲਖਬੀਰ ਸਿੰਘ ਲੌਟ, 
ਅੰਮ੍ਰਿਤਪਾਲ ਸਿੰਘ ਲੰਗ ਦਿਹਾਤੀ ਪ੍ਰਧਾਨ, 
ਅਮਰਜੀਤ ਸਿੰਘ ਪੰਜਰਥ, ਚਰਨਜੀਤ ਸਿੰਘ ਕਾਲੇਵਾਲ ਐਸ ਜੀ ਪੀ ਸੀ, ਮਾਲਵਿੰਦਰ ਸਿੰਘ ਝਿੱਲ, ਸੁਖਵਿੰਦਰਪਾਲ ਸਿੰਘ ਮਿੰਟਾ, ਮਨਮਿੰਦਰ ਸਿੰਘ ਬਿੱਲਾ ਸ਼ਹਿਰੀ ਪ੍ਰਧਾਨ ਬੀ ਸੀ ਵਿੰਗ,  ਡਾ. ਮਨਪ੍ਰੀਤ ਸਿੰਘ ਚੱਢਾ, ਗੁਰਵਿੰਦਰ ਸਿੰਘ ਧੀਮਾਨ, ਜਗਰੂਪ ਸਿੰਘ ਚੀਮਾ, ਮਨਜੀਤ ਸਿੰਘ ਚਹਿਲ, ਕ੍ਰਿਸ਼ਨ ਸਿੰਘ, ਕ੍ਰਿਸ਼ਨ ਸਿੰਘ  ਸਨੌਰ, ਸ਼ਰਨਜੀਤ ਸਿੰਘ ਚਨਾਰਥਲ ਤੇ ਜਸਪਾਲ ਕੌਰ ਬਾਰਨ, ਮਲਕੀਤ ਸਿੰਘ ਚੀਮਾ, ਹਰਫੂਲ ਸਿੰਘ ਭੰਗੂ, ਅਮਰੀਕ ਸਿੰਘ ਲੰਗ, ਗੁਰਦਿਆਲ  ਸਿੰਘ ਸਾਬਕਾ ਚੇਅਰਮੈਨ, ਗੁਰਚਰਨ ਸਿੰਘ ਘਮਰੌਦਾ, ਅਵਤਾਰ ਸਿੰਘ ਕਪੂਰੀ, ਸੋਨੂੰ ਮਾਜਰੀ, ਹਰਵਿੰਦਰ ਸਿੰਘ ਜੋਗੀਪੁਰ, ਹਰਬੰਸ ਸਿੰਘ ਗਲਵੱਟੀ, ਜਸਵਿੰਦਰ ਸਿੰਘ ਮੋਹਣੀ ਭਾਂਖਰ, ਰਾਜ ਕੁਮਾਰ ਤੇ ਗੋਪਾਲ ਸਿੰਗਲਾ ਸਮਾਣਾ, ਵੱਡੀ ਗਿਣਤੀ ਵਿਚ ਸ਼ਖਸੀਅਤਾਂ ਹਾਜ਼ਰ ਸਨ।

Comments

Popular posts from this blog

DlightNews

थाना खुदागंज के ग्राम पंचायत जलालपुर में संदिग्ध परिस्थियों के चलते किया गया सरदार रंजीत सिंह उर्फ राजा का मर्डर पुलिस टीम कर रही है जांच -------------+----------------------------------------------------------------  थाना खुदागंज के ग्राम पंचायत जलालपुर तहसील तिलहर जिला शाहजहाँपुर उत्तर प्रदेश में कल रात्रि लगभाग 12 से 2:00 बजे बजे के बीच सरदार रंजीत सिंह उर्फ़ राजा का सन्दिग्घ परिस्थितियों में अज्ञात लोगों ने लोहे की राडे तथा लाठि दंदों से पीट कर हत्या कर दी गई राजा बहुत ही सरल स्वभाव का बा मिलनसर लड़का था उसके परिवार वालों से बातचीत करने के बाद बताया गया कि उसकी किसी से भी कोई दुश्मनी नहीं थी और न ही किसी से बुरी थी लेकिन फिर भी किसी ने उसके साथ बहुत ही निंदनीय व्यवहार किया हमारा बेटा हम सबको छोड़ कर चला गया है रंजीत सिंह की बीवी बच्चों का भी रो रोकर बुरा हाल है ये घाटना हर किसी के दिल को झकझोर रही है रिपोर्ट लिखने तक घटना का खुलासा थाना खुदागंज पुलिस नहीं कर सकी पुछने पर SHO खुदागंज सत्य प्रकाश के द्वारा बताया गया कि घाटना का जल्द से जल्द खुलासा किया जाएगा हमारा पूर...

DlightNews

 मुस्लिम राष्ट्रीय मंच की राष्ट्रीय कार्यकारिणी बैठक संपन्न, 27 सितंबर को दिल्ली में होगा ऐतिहासिक राष्ट्रीय महासम्मेलन नई दिल्ली: देश की राजधानी नई दिल्ली के हरियाणा भवन में सोमवार को मुस्लिम राष्ट्रीय मंच (एमआरएम) की राष्ट्रीय कार्यकारिणी की बैठक बड़े उत्साह और एकजुटता के साथ संपन्न हुई। इस महत्वपूर्ण बैठक में देश के विभिन्न हिस्सों से राष्ट्रीय संयोजक, राष्ट्रीय सह-संयोजक, क्षेत्रीय संयोजक और प्रकोष्ठ संयोजकों ने भाग लिया। बैठक की अध्यक्षता राष्ट्रीय स्वयंसेवक संघ (आरएसएस) के वरिष्ठ नेता और मुस्लिम राष्ट्रीय मंच के मार्गदर्शक इंद्रेश कुमार जी ने की, जिनके मार्गदर्शन में सामाजिक समरसता और राष्ट्रीय एकता को बढ़ावा देने के लिए कई महत्वपूर्ण निर्णय लिए गए। 27 सितंबर को दिल्ली में भव्य राष्ट्रीय महासम्मेलन: बैठक में सर्वसम्मति से यह निर्णय लिया गया कि आगामी 27 सितंबर 2025 को नई दिल्ली में एक भव्य राष्ट्रीय महासम्मेलन का आयोजन किया जाएगा। इस महासम्मेलन में देशभर से लाखों की संख्या में कार्यकर्ता एकत्र होंगे, जो सामाजिक एकता, भाईचारा और राष्ट्रीय विकास के लिए मं...

DlightNews

शाह समाज महासम्मेलन के पदाधिकारीयों आज राजधानी लखनऊ में बैठक अल्पसंख्यक कल्याण राज्य मंत्री से करेंगे मुलाकात संक्षेप: Lucknow News - लखनऊ में उत्तर प्रदेश शाह अल्वी समाज की आगामी महासम्मेलन की तैयारी में पदाधिकारियों ने उत्तर प्रदेश सरकार में अल्पसंख्यक कल्याण राज्य मंत्री से मुलाकात करने का निर्णय लिया और प्रशासन से सहयोग की मांग की। बैठक विक्रमादित्य मार्ग स्थित लखनऊ मंत्री दानिश आजाद जी के आवास पर हुई। इस दौरान पदाधिकारियों ने उत्तर प्रदेश भाषा विभाग के पूर्व अध्यक्ष श्री तुरज जैदी से भी औपचारिक मुलाकात की इस संबंध में शाह समाज के पदाधिकारियों ने मंत्री दानिश आजाद अंसारी जी से मुलाकात करने की बात कही। राष्ट्रीय सह संयोजक जियारत अली शाह मलंग ने कहा कि हमारा मकसद है कि बड़ी संख्या में उत्तर प्रदेश के लोंगो को एक मंच पर लाया जाए बैठक में प्रदेश अध्यक्ष शोहरत अली शाह मलंग,राष्ट्रीय सह संयोजक जियारत अली शाह मलंग राष्ट्रीय संयोजक ताहिर शाह, मारूफ,दानिश आदि रहे।