Skip to main content

DlightNews

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬਸੀ ਦੇ ਪਿੰਡ ਕਾਰਕੌਰ ਵਿਚ ਲਗਾਇਆ ਸੁਵਿਧਾ ਕੈਂਪ

ਕੈਂਪ ਵਿਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ

ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਕੀਤਾ ਹੱਲ 

ਡੇਰਾਬੱਸੀ, 10 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ, ਦੀ ਲਗਤਾਰਤਾ ਵਿੱਚ ਅੱਜ ਡੇਰਾਬਸੀ ਦੇ ਪਿੰਡ ਕਾਰਕੌਰ ਵਿਖੇ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਪਿੰਡ ਬੋਹੜਾ, ਬੋਹੜੀ, ਬਰੌਲੀ ਅਤੇ ਸ਼ੇਖਪੁਰਾ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕਰਨ ਲਈ ਸਰਕਾਰ ਦਾ ਬਹੁਤ ਵੱਡਾ ਉਪਰਾਲਾ ਸਾਬਤ ਹੋਇਆ।

 ਇਸ ਕੈਂਪ ਵਿਚ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਕੈਂਪ ਦੌਰਾਨ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕਰਵਾਇਆ ਗਿਆ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦੇਵੇਗੀ। ਪ੍ਰਸ਼ਾਸ਼ਨਿਕ ਅਧਿਕਾਰੀ ਵੀ ਬੜੀ ਲਗਨ ਨਾਲ ਲੋਕਾਂ ਨੂੰ ਆ ਰਹੀਆਂ ਸਮਸਿਆਵਾਂ ਦਾ ਹੱਲ ਕਰ ਰਹੇ ਹਨ।

ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ, ਵਾਰਡਾਂ/ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਸਬੰਧੀ ਆਮ ਲੋਕਾਂ ਨੂੰ ਅਗਾਊਂ ਸੂਚਿਤ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕ ਆਪਣੇ ਲੰਬਿਤ ਕੰਮਾਂ ਸਬੰਧੀ ਆਪਣੇ ਪੂਰੇ ਦਸਤਾਵੇਜ਼ ਲੈ ਕੇ ਕੈਂਪ ਵਿੱਚ ਪਹੁੰਚਣ ਤੇ ਉਨ੍ਹਾਂ ਦਾ ਕੰਮ ਸਹੀ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਨੂੰ ਇਹ ਵੀ ਪਤਾ ਹੋਣਾ ਯਕੀਨੀ ਬਣਾਇਆ ਜਾਵੇ ਕਿ ਲੱਗਣ ਵਾਲੇ ਕੈਂਪ ਵਿੱਚ ਕਿਹੜੇ-ਕਿਹੜੇ ਵਿਭਾਗ ਸ਼ਾਮਲ ਹੋ ਰਹੇ ਹਨ ਤਾਂ ਜੋ ਉਸ ਅਨੁਸਾਰ ਲੋਕ ਆਪਣੀਆਂ ਅਰਜ਼ੀਆਂ ਲੈ ਕੇ ਪੁੱਜ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਕੰਮ ਵਿੱਚ ਹੋਰ ਵਧੇਰੇ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਤਾਂ ਜੋ ਸਰਕਾਰ ਵੱਲੋਂ ਦਿੱਤੀ ਗਈ ਸੁਵਿਧਾ ਦਾ ਆਮ ਲੋਕ ਵੱਧ ਤੋਂ ਵੱਧ ਲਾਭ ਲੈ ਸਕਣ। ਇਸ ਤੋਂ ਇਲਾਵਾ ਉਨ੍ਹਾਂ ਨੇ ਹਰ ਵਿਭਾਗ ਨੂੰ ਉਨ੍ਹਾਂ ਕੋਲ ਪਹੁੰਚ ਕਰਨ ਵਾਲੇ ਹਰ ਨਾਗਰਿਕ ਦਾ ਨਾਮ, ਪਤਾ, ਮੋਬਾਇਲ ਨੰਬਰ, ਕਿੰਨੀਆਂ ਸਮੱਸਿਆਵਾਂ/ਮੁਸ਼ਕਿਲਾਂ ਸਬੰਧੀ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਕਿੰਨੀਆਂ ਦਾ ਹੱਲ ਮੌਕੇ ‘ਤੇ ਕਰ ਦਿੱਤਾ ਗਿਆ ਹੈ ਅਤੇ ਕਿੰਨੀਆਂ ਲੰਬਿਤ ਹਨ, ਸਬੰਧੀ ਰਿਕਾਰਡ ਰੱਖਣ ਲਈ ਵੀ ਕਿਹਾ।
     ਉਨ੍ਹਾਂ ਨੇ ਕੈਂਪ ਵਿਚ ਪੁੱਜੇ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਪਿੰਡਾਂ ਨਾਲ ਸਬੰਧਤ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਇਨ੍ਹਾਂ ਕੈਂਪਾਂ ਰਾਹੀਂ ਆਪਣੇ ਦਫ਼ਤਰ ਛੱਡ ਉਨ੍ਹਾਂ ਨੂੰ ਸੇਵਾਵਾਂ ਦੇਣ ਪੁੱਜੇ ਵਿਭਾਗ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਉੱਥੇ ਹੀ ਨਿਪਟਾਰਾ ਕਰ ਸਕਣ।

     ਇਨ੍ਹਾਂ ਕੈਂਪਾਂ ਤੋਂ ਇਲਾਵਾ ਲੋਕ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਟੋਲ ਫ੍ਰੀ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕਰ ਸਕਦੇ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।

Comments

Popular posts from this blog

अलीराजपुर यूनिकेयर हॉस्पिटल यहां पर सभी प्रकार

अलीराजपुर यूनिकेयर हॉस्पिटल यहां  पर सभी प्रकार के चर्म रोग स्त्री रोग इलाज किया जाता है सभी को फायदा पहुंचता है दांत खाद खुजली मासा सभी प्रकार का इलाज किया जाता है आबिद हुसैन कुरेशी

DlightNews

बामनपुरी रामलीला में धनुष यज्ञ लीला का हुआ मनमोहक मंचन , बरेली से जिला , संवाददाता अभिनय रस्तोगी की रिपोर्ट बरेली। बमनपुरी में चल रही 166 वीं श्री रामलीला के पाचवें दिन कलाकारों ने सीता स्वयंवर व धनुष यज्ञ की लीला का शानदार मंचन किया। सीता स्वयंवर में भगवान श्री राम ने शिव धनुष को उठाया तो पूरा पंडाल जय श्रीराम के जयकारे से गूंज उठा। रामलीला की शुरूआत में दिखाया गया कि जनकपुर में जनक जी अपनी पुत्री सीता के स्वयंवर के लिए देश देशांतर के राजाओं को बुलवाते हैं और शिव धनुष को उठाने व प्रत्यंचा चढ़ाने की शर्त रखते हैं, कोई भी राजा धनुष को हिला नहीं पाता है। राजा जनक के अभिनय ने दर्शकों को भावविभोर कर दिया। इस दौरान रावण -बाणासुर के ओजस्वी संवादों को सुनकर श्रद्धालु रोमांचित हो उठे। अंततः रावण स्वयंवर सभा छोड़कर लंका वापस लौट जाता है उधर जब सारे राजा धनुष पर प्रत्यंचा चढ़ाना तो दूर, उसे तिल भर हिला तक नहीं पाते हैं तो यह देखकर राजा जनक अधीर हो उठते हैं और करुण विलाप करते हैं वो इस आशंका से भयभीत हो जाते हैं कि उनके इस कठिन प्रण के चलते सीता जी जीवन भर कुंवारी ना रह जाएं, वह हताशा...

DlightNews

शाह समाज महासम्मेलन के पदाधिकारीयों आज राजधानी लखनऊ में बैठक अल्पसंख्यक कल्याण राज्य मंत्री से करेंगे मुलाकात संक्षेप: Lucknow News - लखनऊ में उत्तर प्रदेश शाह अल्वी समाज की आगामी महासम्मेलन की तैयारी में पदाधिकारियों ने उत्तर प्रदेश सरकार में अल्पसंख्यक कल्याण राज्य मंत्री से मुलाकात करने का निर्णय लिया और प्रशासन से सहयोग की मांग की। बैठक विक्रमादित्य मार्ग स्थित लखनऊ मंत्री दानिश आजाद जी के आवास पर हुई। इस दौरान पदाधिकारियों ने उत्तर प्रदेश भाषा विभाग के पूर्व अध्यक्ष श्री तुरज जैदी से भी औपचारिक मुलाकात की इस संबंध में शाह समाज के पदाधिकारियों ने मंत्री दानिश आजाद अंसारी जी से मुलाकात करने की बात कही। राष्ट्रीय सह संयोजक जियारत अली शाह मलंग ने कहा कि हमारा मकसद है कि बड़ी संख्या में उत्तर प्रदेश के लोंगो को एक मंच पर लाया जाए बैठक में प्रदेश अध्यक्ष शोहरत अली शाह मलंग,राष्ट्रीय सह संयोजक जियारत अली शाह मलंग राष्ट्रीय संयोजक ताहिर शाह, मारूफ,दानिश आदि रहे।